by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਕਲਾਂ ਵਿੱਚ ਉਸ ਵੇਲੇ ਗ਼ਮੀ ਦੀ ਲਹਿਰ ਫੈਲ ਗਈ, ਜਦੋਂ ਪਿੰਡ ਦੇ ਵਸਨੀਕ ਸਿਮਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਦੁਬਈ ’ਚ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਸਿਮਰਨਜੀਤ ਸਿੰਘ ਦੇ ਭਰਾ ਤਜਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਸਿਮਰਨਜੀਤ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਵਿਖੇ ਡਰਾਈਵਰੀ ਕਰਦਾ ਸੀ।
ਉਸ ਨੇ ਦੱਸਿਆ ਕਿ ਉਹ ਕਰੀਬ ਤਿੰਨ ਸਾਲ ਪਹਿਲਾਂ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ’ਤੇ ਚਲਾ ਗਿਆ ਸੀ। ਤੜਕਸਾਰ ਉਹ ਆਪਣੀ ਗੱਡੀ ਵਿੱਚ ਮਾਲ ਲੋਡ ਕਰਕੇ ਜਾ ਰਿਹਾ ਸੀ ਕਿ ਅਚਾਨਕ ਦੁਬਈ ਦੇ ਸ਼ਹਿਰ ਸਾਰਜੇ ਲਾਗੇ ਉਸਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਉਹ ਖੜ੍ਹੇ ਟਰੱਕ ਵਿੱਚ ਜਾ ਵੱਜੀ। ਇਸ ਹਾਦਸੇ ’ਚ ਸਿਮਰਨ ਦੀ ਮੌਕੇ ’ਤੇ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਮੌਤ ਦੀ ਖ਼ਬਰ ਸੁਣਦਿਆਂ ਹੀ ਸੱਜਣਾਂ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।