by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਦੀ ਸਾਰੀ ਲੀਡਰਸ਼ਿਪ ਜਲੰਧਰ ’ਚ ਵਿਧਾਇਕ ਬਾਵਾ ਹੈਨਰੀ ਦੇ ਘਰ ਪਹੁੰਚੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਾਵਾ ਹੈਨਰੀ, ਉਨ੍ਹਾਂ ਦੇ ਪਿਤਾ ਸੀਨੀਅਰ ਅਵਤਾਰ ਹੈਨਰੀ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਤੇ ਕਾਂਗਰਸ ਦੀ ਸਾਰੀ ਲੀਡਰਸ਼ਿਪ ਹਾਜ਼ਰ ਸੀ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਤੇ ਜਲੰਧਰ ਹਲਕਾ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਗ਼ੈਰ-ਹਾਜ਼ਰ ਰਹੇ। ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੱਲ੍ਹ ਉਹ ਪਾਰਟੀ ਪ੍ਰਧਾਨ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਲਈ ਗਏ ਸਨ ਤੇ ਉਹ ਜਲੰਧਰ ਦੀ ਸਮੂਹ ਲੀਡਰਸ਼ਿਪ ਨੂੰ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦਾ ਪੱਧਰ ਉੱਚਾ ਚੁੱਕਣ ਲਈ ਹਰੇਕ ਆਗੂ ਨੂੰ ਮਿਲਣਗੇ ਅਤੇ ਪੁਰਾਣਾ ਤਜਰਬਾ ਹਾਸਲ ਕਰਨਗੇ।