ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਕੁਝ ਸਮਾਂ ਪਹਿਲੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਦੱਸ ਦੇਈਏ ਕਿ ਰੀਨਾ ਰਾਏ ਨੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ 'ਤੇ ਵੱਡੇ ਇਲਜ਼ਾਮ ਲਗਾਉਂਦਿਆਂ ਸੋਸ਼ਲ ਮੀਡੀਆ ਸਟੋਰੀ 'ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਉਨ੍ਹਾਂ ਨੇ ਮਨਦੀਪ ਸਿੱਧੂ ਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਰੀਨਾ ਨੇ ਕਿਹਾ ਹੈ ਕਿ ਦੀਪ ਸਿੱਧੂ ਦੇ ਸੋਸ਼ਲ ਹੈਂਡਲ ਤੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਲਾਕ ਕਰ ਦਿੱਤਾ ਅਤੇ ਨਾਲ ਇਹ ਵੀ ਦੱਸਿਆ ਕਿ ਮੇਰਾ ਅਤੇ ਦੀਪ ਸਿੱਧੂ ਦਾ ਸਮਾਨ ਜੋ ਦੀਪ ਦੇ ਮੁੰਬਈ ਅਪਾਰਟਮੈਂਟ 'ਚ ਪਿਆ ਸੀ ਉਹ ਵੀ ਮਨਦੀਪ ਸਿੱਧੂ ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ।
ਰੀਨਾ ਰਾਏ ਨੇ ਕਿਹਾ ਕਿ ਉਸ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਮਨਦੀਪ ਅਜਿਹੀ ਹਰਕਤ ਕਰ ਸਕਦਾ ਹੈ। ਮਨਦੀਪ ਦੇ ਅਜਿਹੀ ਹਰਕਤ ਨਾਲ ਉਹ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਰੀਨਾ ਰਾਏ ਨੇ ਪੋਸਟ ਸਾਂਝੀ ਕਰਦੇ ਹੋਏ ਇਹ ਵੀ ਕਿਹਾ ਕਿ ਉਸ ਦੀ ਦੀਪ ਸਿੱਧੂ ਨਾਲ ਗੁੜੀ ਸਾਂਝ ਸੀ ਪਰ ਮਨਦੀਪ ਉਸ ਨਾਲ ਗਲਤ ਵਿਵਹਾਰ ਕਰ ਰਿਹਾ ਹੈ। ਉਸ ਨੂੰ ਉਨ੍ਹਾਂ ਤੋਂ ਅਜਿਹੀ ਉਮੀਦ ਨਹੀਂ ਸੀ।