by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਰਾਰਤੀ ਅਨਸਰਾਂ ਦੀ ਪਾਰਟੀ ਬਣ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਇਸ ਪਾਰਟੀ ਦੇ ਆਗੂਆਂ ਵੱਲੋਂ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਸਲ ਵਿੱਚ ਭਾਰਤ ਦੀ ਜ਼ਾਹਿਲ ਪਾਰਟੀ ਬਣ ਚੁੱਕੀ ਹੈ। ਭਾਜਪਾ ਦੇ ਅਪਰਾਧੀ ਅਨਸਰ ਆਮ ਆਦਮੀ ਪਾਰਟੀ ਦੇ ਨੇਤਾਵਾਂ ’ਤੇ ਹਮਲਾ ਕਰਦੇ ਹਨ।
ਰਾਘਵ ਚੱਢਾ ਨੇ ਕਿਹਾ ਕਿ ਕੇਜਰੀਵਾਲ ’ਤੇ ਹਮਲਾ ਕਰਨ ਵਾਲਿਆਂ ਨੂੰ ਭਾਜਪਾ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਜਿਹਾ ਹੀ ਉਦੋਂ ਵੀ ਹੋਇਆ ਜਦੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਹਮਲਾ ਹੋਇਆ ਸੀ। ਰਾਘਵ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ।