by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨ ਜਾਣਾ ਸੀ ਪਰ ਉਨ੍ਹਾਂ ਦਾ ਇਹ ਦੌਰਾ ਹੁਣ ਮੁਲਤਵੀ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ 2 ਤੋਂ 3 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ ਕਿਸੇ ਨਿੱਜੀ ਕਾਰਨਾਂ ਕਰਕੇ ਮੁਲਤਵੀ ਹੋਇਆ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ 'ਤੇ ਕਦੋਂ ਜਾਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।