by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਸਾਮ 'ਚ ਇਸ ਸਮੇਂ ਦੇਸ਼ ਭਰ 'ਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਕਈ ਸੂਬਿਆਂ 'ਚ ਪਾਰਾ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਸਾਮ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਿਆ ਹੈ। ਇੱਥੇ ਪਏ ਭਾਰੀ ਮੀਂਹ ਤੇ ਝੱਖੜ ਨੇ ਕਾਫੀ ਨੁਕਸਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਸਾਮ ਵਿੱਚ ਮੀਂਹ ਅਤੇ ਤੂਫ਼ਾਨ ਕਾਰਨ ਹੋਏ ਆਮ ਲੋਕਾਂ ਦੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਅਸਾਮ ਦੇ ਵਿਸ਼ਵਨਾਥ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ। ਮੈਂ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ।
ਜਾਣਕਾਰੀ ਅਨੁਸਾਰ ਭਾਰੀ ਮੀਂਹ ਕਾਰਨ 592 ਪਿੰਡਾਂ ਨੂੰ ਨੁਕਸਾਨ ਹੋਇਆ ਹੈ ਅਤੇ 20 ਹਜ਼ਾਰ ਤੋਂ ਵੱਧ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ। ਬਿਜਲੀ ਅਤੇ ਤੂਫਾਨ ਕਾਰਨ ਕਰੀਬ 6000 ਕੱਚੇ ਅਤੇ ਪੱਕੇ ਮਕਾਨਾਂ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ।