by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ : ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ, ਉਨ੍ਹਾਂ ਨੂੰ ਇਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ।ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ।
ਦੱਸ ਦੇਈਏ ਕਿ ਲਖੀਮਪੁਰ ਖੇੜੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਆਸ਼ੀਸ਼ 'ਤੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੁਚਲਣ ਵਾਲੀ ਗੱਡੀ 'ਚ ਸਵਾਰ ਹੋਣ ਦਾ ਦੋਸ਼ ਹੈ।ਇਸ ਹਾਦਸੇ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ।