by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਸਭ ਤੋਂ ਕੀਮਤੀ ਦਰਿਆਈ ਪਾਣੀਆਂ ਦੀ ਲੁੱਟ ਲਈ ਹਰਿਆਣਾ ਦੀਆਂ ਸਾਰੀਆਂ ਸ਼ਰਾਰਤੀ ਕੋਸ਼ਿਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਬੀਤੇ ਸਮੇਂ 'ਚ ਕੀਤੀਆਂ ਗਲਤੀਆਂ ਕਾਰਨ ਕਾਫੀ ਨੁਕਸਾਨ ਝੱਲ ਚੁੱਕੇ ਹਾਂ। ਸੁਖਪਾਲ ਖਹਿਰਾ ਨੇ ਟਵੀਟ ਕਰ ਕਿਹਾ ਐੱਸ. ਵਾਈ. ਐੱਲ. ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਹਰਿਆਣਾ ਵੱਲੋਂ ਪੰਜਾਬ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ।