by jaskamal
ਨਿਊਜ਼ ਡੈਸਕ : ਪੰਜਾਬ ਸਿਰ ਪਿਛਲੀਆਂ ਸਰਕਾਰਾਂ ਵੇਲੇ ਚੜ੍ਹੇ ਕਰਜ਼ੇ ਨੂੰ ਲੈ ਕੇ ਪੰਜਾਬ ਸਰਕਾਰ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲ਼ੀਆਂ ਸਰਕਾਰਾਂ ਵੇਲੇ ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਨੂੰ ਲੈ ਕੇ ਜਾਂਚ ਕਰਵਾਈ ਜਾਵੇਗੀ। ਇੰਨਾ ਹੀ ਨਹੀਂ ਸੀਐੱਮ ਮਾਨ ਨੇ ਰਿਕਵਰੀ ਕਰਨ ਦੀ ਵੀ ਗੱਲ ਕਹੀ ਹੈ।
ਸੀਐੱਮ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ।ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ ? ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।