by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੇ ਮਹਿਲਾ ਚੌਕ ’ਚ ਸਰਕਾਰੀ ਬੱਸ ਵੱਲੋਂ ਸੜਕ ਕਿਨਾਰੇ ਖੜ੍ਹੇ 4 ਸਕੂਲੀ ਬੱਚਿਆਂ ਨੂੰ ਦਰੜ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ 1 ਬੱਚੇ ਦੀ ਮੌਕੇ ’ਤੇ ਮੌਤ ਹੋ ਗਈ ਤੇ ਤਿੰਨ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ 4 ਬੱਚੇ ਸੜਕ ਪਾਰ ਕਰਨ ਲਈ ਖੜ੍ਹੇ ਸਨ ਕਿ ਤੇਜ਼ ਰਫ਼ਤਾਰ ਸਰਕਾਰੀ ਬੱਸ ਨੇ ਇਨ੍ਹਾਂ ਨੂੰ ਕੁਚਲ ਦਿੱਤਾ। ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਹਸਪਤਾਲ ’ਚ ਪਹੁੰਚੇ ਤੇ ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਦੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।