by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਦੌਰੇ 'ਤੇ ਹਨ। ਇਸ ਦੌਰਾਨ ਉਹ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਮਿਲ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ-ਚਰਚਾ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਮੇਰਾ ਮਕਸਦ ਸਿਰਫ ਇਕ ਹੈ ਕਿ ਮੈਂ ਸਭ ਨੂੰ ਨਾਲ ਲੈ ਕੇ ਚੱਲਣਾ ਚਾਹੁੰਦਾ ਹਾਂ।
ਰਾਜਾ ਵੜਿੰਗ ਨੇ ਕਿਹਾ ਪੰਜਾਬ ਸਰਕਾਰ ਜਨਤਾ ਨਾਲ ਕੀਤੇ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਜਨਤਾ ਦੀ ਕਚਹਿਰੀ ਵਿੱਚ ਲੈ ਕੇ ਜਾਵੇਗੀ ਇਸ ਦੌਰੇ ਦੌਰਾਨ ਉਹ ਕਾਂਗਰਸ ਦੇ ਸੀਨੀਅਰ ਨੇਤਾ ਸੁਰਿੰਦਰ ਡਾਬਰ ਦੇ ਘਰ ਵੀ ਪਹੁੰਚੇ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਦੌਰਾਨ ਸੁਰਿੰਦਰ ਡਾਬਰ ਨੇ ਵੀ ਕਿਹਾ ਕਿ ਅਸੀਂ ਰਾਜਾ ਵੜਿੰਗ ਦਾ ਪੂਰਾ ਸਾਥ ਦੇਵਾਂਗੇ।