by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਨਿਊ ਬਾਜ਼ਾਰ ਇਲਾਕੇ 'ਚ ਕਾਰੋਬਾਰੀਆਂ ਅਤੇ ਕਾਲਜ ਵਿਦਿਆਰਥੀਆਂ ਵਿਚਾਲੇ ਹੋਈ ਹਿੰਸਕ ਝੜਪਾਂ 'ਚ ਪੰਜ ਪੱਤਰਕਾਰਾਂ ਸਮੇਤ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਖਰੀਦਦਾਰੀ ਲਈ ਆਏ ਵਿਦਿਆਰਥੀਆਂ ਨੇ ਭਾਅ 'ਚ ਛੋਟ ਮੰਗੀ, ਜਿਸ ਨੂੰ ਵਪਾਰੀਆਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ।ਇਸ ਮਗਰੋਂ ਦੋਵਾਂ ਧਿਰਾਂ ਵਿਚਾਲੇ ਸ਼ੁਰੂ ਹੋਈ ਤਕਰਾਰ ਹਿੰਸਕ ਹੋ ਗਈ।
ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਖੜ੍ਹੇ ਮੋਟਰਸਾਈਕਲਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਘਟਨਾ ਦੀ ਕਵਰੇਜ ਕਰਨ ਲਈ ਮੌਜੂਦ ਪੱਤਰਕਾਰਾਂ ਦੀ ਵੀ ਵਪਾਰੀਆਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਚਲਾਈਆਂ ਗਈਆਂ ਰਬੜ ਦੀਆਂ ਗੋਲੀਆਂ ਵਿੱਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।