by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਪੁਹੰਚੀ ਹੈ। ਵਿਸ਼ਵਾਸ ਨੇ ਘਰ ਪਹੁੰਚੀ ਪੰਜਾਬ ਪੁਲਿਸ ਦੀਆਂ ਤਸਵੀਰਾਂ ਖ਼ੁਦ ਪੋਸਟ ਕੀਤੀਆਂ ਹਨ। ਹਾਲਾਂਕਿ ਅਜੇ ਇਹ ਸਾਫ਼ ਨਹੀਂ ਹੋਇਆ ਕਿ ਵਿਸ਼ਵਾਸ ਦੇ ਖ਼ਿਲਾਫ਼ ਕੀ ਕੇਸ ਦਰਜ ਕੀਤਾ ਗਿਆ ਹੈ।
ਆਪਣੇ ਟਵੀਟ 'ਚ ਕੁਮਾਰ ਵਿਸ਼ਵਾਸ ਨੇ ਲਿਖਿਆ, 'ਸਵੇਰੇ-ਸਵੇਰੇ ਪੰਜਾਬ ਪੁਲਿਸ ਘਰ ਆਈ ਹੈ, ਇਕ ਸਮਾਂ ਮੇਰੇ ਵੱਲੋਂ ਹੀ ਪਾਰਟੀ 'ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਆਗਾਹ ਕਰ ਰਿਹਾ ਹਾਂ ਕਿ ਤੂੰ ਦਿੱਲੀ 'ਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਦੀ ਦਿੱਤੀ ਹੋਈ ਤਾਕਤ ਨਾਲ ਖੇਡਣ ਦੇ ਰਿਹਾ ਹੈਂ, ਉਹ ਇਕ ਦਿਨ ਤੈਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ, ਦੇਸ਼ ਮੇਰੀ ਚਿਤਾਵਨੀ ਯਾਦ ਰੱਖੇ।'