by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇੱਕ ਹੋਰ ਮੁਲਜ਼ਮ ਗੁਲਾਮ ਰਸੂਲ ਉਰਫ਼ ਗੁੱਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗੁੱਲੀ 'ਤੇ ਸੋਨੂੰ ਚਿਕਨਾ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਇਸ ਮਾਮਲੇ 'ਚ ਲਗਾਤਾਰ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 25 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਜਹਾਂਗੀਰਪੁਰੀ ਇਲਾਕੇ 'ਚ ਕੱਢੇ ਜਾ ਰਹੇ ਜਲੂਸ ਦੌਰਾਨ ਦੋ ਗੁੱਟਾਂ ਵਿਚਾਲੇ ਇਹ ਹਿੰਸਾ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਭਾਈਚਾਰਿਆਂ ਦੇ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਜ਼ਾਹਿਦ, ਅੰਸਾਰ, ਸ਼ਹਿਜ਼ਾਦ, ਮੁਖਤਾਰ ਅਲੀ, ਮੁਹੰਮਦ. ਅਲੀ, ਗੁਲਾਮ ਰਸੂਲ ਉਰਫ ਗੁੱਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਨਾਬਾਲਗਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।