by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੂਰਬੀ ਦਿੱਲੀ ਦੇ ਮਯੂਰ ਵਿਹਾਰ 'ਚ ਇੱਕ ਸਥਾਨਕ ਭਾਜਪਾ ਨੇਤਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਲੀਡਰ ਦੀ ਪਛਾਣ ਮਯੂਰ ਵਿਹਾਰ ਦੇ ਫੇਜ਼ 3 ਦੇ ਰਹਿਣ ਵਾਲੇ ਜੀਤੂ ਚੌਧਰੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਚੌਧਰੀ ਆਪਣੀ ਰਿਹਾਇਸ਼ ਦੇ ਬਾਹਰ ਕੁਝ ਲੋਕਾਂ ਨਾਲ ਗੱਲ ਕਰ ਰਿਹਾ ਸੀ ਜਦੋਂ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਉਨ੍ਹਾਂ 'ਤੇ 4 ਗੋਲੀਆਂ ਨਾਲ ਹਮਲਾ ਕਰ ਦਿੱਤਾ। ਚੌਧਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।