by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੈਤੀ ਦੀ ਵਿਅਸਤ ਰਾਜਧਾਨੀ ਪੋਰਟ-ਓ-ਪ੍ਰਿੰਸ 'ਚਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ,ਜਿਸ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਕਮਿਸ਼ਨਰ ਪੀਅਰੇ ਬੇਲਾਮੀ ਸਾਮੇਦੀ ਨੇ ਕਿਹਾ ਕਿ ਜਹਾਜ਼ ਦੱਖਣੀ ਤੱਟਵਰਤੀ ਸ਼ਹਿਰ ਜੈਕਮੇਲ ਵੱਲ ਜਾ ਰਿਹਾ ਸੀ, ਜਦੋਂ ਉਸ ਨੇ ਕੈਰੇਫੋਰ ਵਿਖੇ ਉਤਰਨ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਉਹ ਸੋਡੇ ਦੀਆਂ ਬੋਤਲਾਂ ਨਾਲ ਭਰੇ ਟਰੱਕ ਨਾਲ ਟਕਰਾ ਗਿਆ।
ਉਨ੍ਹਾਂ ਕਿਹਾ ਕਿ ਜਹਾਜ਼ 'ਚ ਕੁੱਲ 5 ਲੋਕ ਸਵਾਰ ਸਨ ਜਿਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ । ਪ੍ਰਧਾਨ ਮੰਤਰੀ ਏਰੀਅਲ ਹੈਨਰੀ ਨੇ ਹਾਦਸੇ ਬਾਰੇ ਟਵੀਟ ਕੀਤਾ ਕਿ "ਉਹ ਇਸ ਹਾਦਸੇ ਤੋਂ ਦੁਖੀ ਹਨ ਅਤੇ ਮਰਨ ਵਾਲਿਆਂ ਦੇ ਰਿਸ਼ਤੇਦਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ।"