by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਡੋ-ਪੈਸੀਫਿਕ ਦੇ ਲਗਭਗ ਸਾਰੇ ਦੇਸ਼ ਚੀਨ ਦੇ ਹਮਲਾਵਰ ਤੇ ਵਿਸਥਾਰਵਾਦੀ ਰਵੱਈਏ ਤੋਂ ਪ੍ਰੇਸ਼ਾਨ ਹਨ। ਭਾਰਤ, ਜਾਪਾਨ, ਆਸਟ੍ਰੇਲੀਆ, ਫਿਲੀਪੀਨਜ਼ ਸਮੇਤ ਕਈ ਦੇਸ਼ਾਂ ਦੇ ਚੀਨ ਦੀ ਹਮਲਾਵਰ ਵਿਦੇਸ਼ ਨੀਤੀ ਕਾਰਨ ਉਸ ਨਾਲ ਚੰਗੇ ਸਬੰਧ ਨਹੀਂ ਹਨ।
ਇਸ ਦੌਰਾਨ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਚੀਨ ਨਾਲ ਮਿਲ ਕੇ ਕੰਮ ਕਰਨ ਦਾ ਐਲਾਨ ਕਰਕੇ ਇਨ੍ਹਾਂ ਦੇਸ਼ਾਂ ਦੇ ਤਣਾਅ ਨੂੰ ਵਧਾ ਦਿੱਤਾ ਹੈ। ਅਰਡਰਨ ਦੇ ਇਸ ਫ਼ੈਸਲੇ ਨਾਲ ਸਭ ਤੋਂ ਜ਼ਿਆਦਾ ਪਰੇਸ਼ਾਨੀ ਆਸਟ੍ਰੇਲੀਆ ਦੀ ਵਧਣ ਵਾਲੀ ਹੈ। ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੀ ਚੀਨ ਅਤੇ ਆਸਟ੍ਰੇਲੀਆ ਦੇ ਰਿਸ਼ਤੇ ਬਹੁਤ ਖਰਾਬ ਦੌਰ 'ਚੋਂ ਲੰਘ ਰਹੇ ਹਨ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕਿਹਾ ਕਿ ਉਹ ਚੀਨ ਨਾਲ ਨਿਊਜ਼ੀਲੈਂਡ ਦੇ ਮਜ਼ਬੂਤ ਸਬੰਧਾਂ ਦੇ ਨਾਲ ਖੜ੍ਹੀ ਹੈ। ਹਾਲਾਂਕਿ ਉਨ੍ਹਾਂ ਨੇ ਸੋਲੋਮਨ ਟਾਪੂ ਦੇ ਨਾਲ ਚੀਨ ਦੇ ਸੁਰੱਖਿਆ ਸਮਝੌਤੇ 'ਤੇ ਨਿਰਾਸ਼ਾ ਪ੍ਰਗਟਾਈ।