by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੀ ਰੋਹਿਨੀ ਕੋਰਟ 'ਚ ਇੱਕ ਵਾਰ ਫਿਰ ਗੋਲੀਬਾਰੀ ਹੋਈ ਹੈ। ਰੋਹਿਨੀ ਕੋਰਟ ਕੰਪਲੈਕਸ ਦੇ ਬਾਹਰ ਇਕ ਵਕੀਲ 'ਤੇ ਗੋਲੀਬਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਦੇ ਬਾਹਰ ਤਾਇਨਾਤ ਸੁਰੱਖਿਆ ਗਾਰਡ ਨੇ ਇਹ ਗੋਲੀਬਾਰੀ ਕੀਤੀ। ਜਾਣਕਾਰੀ ਮੁਤਾਬਿਕ ਗਾਰਡ ਨੇ ਵਕੀਲ 'ਤੇ ਗੋਲੀ ਚਲਾਈ, ਦੋਵਾਂ ਵਿਚਾਲੇ ਬਹਿਸ ਹੋਈ ਸੀ ਪਰ ਅਦਾਲਤ ਦੀ ਚਾਰਦੀਵਾਰੀ ਨੇੜੇ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਦਿੱਲੀ ਦੀ ਰੋਹਿਣੀ ਕੋਰਟ 'ਚ ਦੋ ਸ਼ੂਟਰਾਂ ਨੇ ਜਤਿੰਦਰ ਗੋਗੀ ਦੀ ਗੋਲੀ ਮਾਰ ਕੇ ਕਤਲ ਕੀਤਾ ਸੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋਵੇਂ ਸ਼ੂਟਰ ਵੀ ਮਾਰੇ ਗਏ। ਇਸ ਗੋਲੀਬਾਰੀ 'ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਟਿੱਲੂ ਨੂੰ ਜੇਲ 'ਚੋਂ ਗ੍ਰਿਫਤਾਰ ਕਰ ਲਿਆ ਗਿਆ ਸੀ।