by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਤੇ ਪਾਕਿਸਤਾਨ ਵਿਚਾਲੇ ਖੋਲ੍ਹੇ ਗਏ ਕਰਤਾਰਪੁਰ ਕਾਰੀਡੋਰ ਨਾਲ ਲੱਖਾਂ ਸ਼ਰਧਾਂਲੂਆਂ ਨੂੰ ਰਾਹਤ ਮਿਲੀ ਹੈ। ਹੁਣ ਸਿੱਖ ਸ਼ਰਧਾਲੂ ਆਸਾਨੀ ਨਾਲ ਪਾਕਿਸਤਾਨ ’ਚ ਮੌਜੂਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ ਪਰ ਇਸ ਕਾਰੀਡੋਰ ਦਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਅਤੇ ਕੁਝ ਵਪਾਰੀ ਗ਼ਲਤ ਢੰਗ ਨਾਲ ਫ਼ਾਇਦਾ ਚੁੱਕ ਰਹੇ ਹਨ। ਆਈ. ਐੱਸ. ਆਈ. ਇਸ ਗਲਿਆਰੇ ਨੂੰ ਜਾਸੂਸੀ ਕੰਮਾਂ ਲਈ ਵਰਤ ਰਹੀ ਹੈ।
ਕਰਤਾਰਪੁਰ ਕੋਰੀਡੋਰ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਈ. ਐੱਸ. ਆਈ. ਤੇ ਕੁਝ ਹੋਰ ਪਾਕਿ ਖੁਫ਼ੀਆ ਏਜੰਸੀਆਂ ਦੇ ਅਧਿਕਾਰੀ ਸਥਾਈ ਰੂਪ ’ਚ ਤਾਇਨਾਤ ਕਰ ਦਿੱਤੇ ਗਏ ਹਨ, ਜੋ ਭਾਰਤ ਤੋਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨਾਲ ਸੰਪਰਕ ਕਰਕੇ ਭਾਰਤ ਸਬੰਧੀ ਜਾਣਕਾਰੀ ਇਕੱਠੀ ਕਰਨ ਕੋਸ਼ਿਸ ਵੀ ਕਰ ਰਹੇ ਹਨ।