by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਂਗੜਾ ਪਹੁੰਚੇ ਹਨ। ਕੇਜਰੀਵਾਲ ਨੇ ਕਿਹਾ ਕਿ ਅਸੀਂ ਹਿਮਾਚਲ ਨੂੰ ਈਮਾਨਦਾਰ ਸਰਕਾਰ ਦੇਵਾਂਗੇ। ਕੇਜਰੀਵਾਲ ਨੇ ਹਿਮਾਚਲ ਪ੍ਰਦੇਸ਼ ਦੀ ਖੂਬਸੂਰਤੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਭਗਵਾਨ ਨੇ ਹਿਮਾਚਲ ਨੂੰ ਸਭ ਤੋਂ ਖੂਬਸੂਰਤ ਬਣਾਇਆ ਹੈ ਪਰ ਭਾਜਪਾ ਅਤੇ ਕਾਂਗਰਸ ਨੇ ਹਿਮਾਚਲ ਨੂੰ ਲੁੱਟਣ ਦੀ ਕੋਈ ਕਸਰ ਨਹੀਂ ਛੱਡੀ। ਹਿਮਾਚਲ ਦੀ ਜੋ
ਕੇਜਰੀਵਾਲ ਨੇ ਕਿਹਾ ਕਿ ਜੈਰਾਮ ਠਾਕੁਰ ਜੀ ਹਿਮਾਚਲ ਦੇ ਸਰਕਾਰੀ ਸਕੂਲਾਂ ਦਾ ਕੀ ਹਾਲ ਹੈ? ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵੇਖੋ। ਆਮ ਆਦਮੀ ਪਾਰਟੀ ਆਉਣ ਤੋਂ ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲ ਵੀ ਉਸ ਤਰ੍ਹਾਂ ਦੇ ਸਨ। ਉਨ੍ਹਾਂ ਨੇ ਕਿਹਾ ਕਿ ਮੈਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਅਤੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵੇਖਣ ਲਈ ਸੱਦਾ ਦਿੰਦਾ ਹਾਂ।