by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਸਰਕਾਰ ਵਲੋਂ ਡੀਏਪੀ ਦੀਆਂ ਕੀਮਤਾਂ 'ਚ ਪ੍ਰਤੀ ਗੱਟਾ 150 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਡੀਏਪੀ ਖਾਦ ਦੀ ਕੀਮਤ ਪ੍ਰਤੀ ਗੱਟਾ 1200 ਰੁਪਏ ਤੋਂ ਵਧ ਕੇ 1350 ਰੁਪਏ ਹੋ ਗਈ ਹੈ। ਕੇਂਦਰ ਸਰਕਾਰ ਵੱਲੋਂ ਹਰ ਸਾਲ ਪਹਿਲੀ ਅਪਰੈਲ ਨੂੰ ਖਾਦ ਬਾਰੇ ਪਾਲਿਸੀ ਜਾਰੀ ਕੀਤੀ ਜਾਂਦੀ ਹੈ, ਜਿਹੜੀ ਕਿ ਅਜੇ ਤੱਕ ਜਾਰੀ ਨਹੀਂ ਕੀਤੀ ਗਈ ਹੈ।
ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ ਪ੍ਰਤੀ ਬੋਰੀ ਦੀ ਕੀਮਤ ਵਧਾ ਕੇ 1200 ਰੁਪਏ ਤੋਂ 1900 ਰੁਪਏ ਕਰ ਦਿੱਤੀ ਸੀ। ਉਸ ਸਮੇਂ ਕਿਸਾਨਾਂ ਵਲੋਂ ਇਤਰਾਜ਼ ਕਰਨ ਜ਼ਾਹਰ ਕਰਨ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਸਬਸਿਡੀ ਵਿਚ ਵਾਧਾ ਕਰ ਦਿੱਤਾ ਸੀ। ਇਸ ਫ਼ੈਸਲੇ ਤੋਂ ਬਾਅਦ ਕਿਸਾਨਾਂ ਨੂੰ ਖਾਦ ਮੁੜ ਪੁਰਾਣੇ ਭਾਅ ਮਿਲਣ ਲੱਗ ਗਈ ਸੀ। ਅੰਤਰਰਾਸ਼ਟਰੀ ਬਾਜ਼ਾਰ ਵਿਚ ਰੂਸ-ਯੂਕਰੇਨ ਜੰਗ ਕਾਰਨ ਕੱਚੇ ਮਾਲ ਦੀਆਂ ਕੀਮਤਾਂ ਵਧਣ ਕਾਰਨ ਦੇਸ਼ ਵਿਚ ਡੀਏਪੀ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ।