by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਹੈ। ਟਰੰਪ 'ਤੇ ਦੋਸ਼ ਹੈ ਕਿ ਉਹ ਨਿਊਯਾਰਕ ਦੇ ਅਟਾਰਨੀ ਜਨਰਲ ਵੱਲੋਂ ਉਨ੍ਹਾਂ ਦੇ ਕਾਰੋਬਾਰੀ ਸੌਦਿਆਂ ਦੀ ਇਕ ਜਾਂਚ ਦੇ ਹਿੱਸੇ ਵਜੋਂ ਜਾਰੀ ਇਕ ਸੰਮਨ ਦਾ ਉਚਿਤ ਜਵਾਬ ਦੇਣ ਵਿੱਚ ਅਸਫ਼ਲ ਰਹੇ ਹਨ।
ਜੱਜ ਆਰਥਰ ਐਂਗੋਰੋਨ ਨੇ ਟਰੰਪ ਨੂੰ ਪ੍ਰਤੀ ਦਿਨ 10 ਹਜ਼ਾਰ ਡਾਲਰ ਦਾ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ। ਐਂਗੋਰੋਨ ਨੇ ਮੈਨਹਟਨ ਕੋਰਟ ਰੂਮ 'ਚ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਕਿਹਾ, 'ਸ਼੍ਰੀਮਾਨ ਟਰੰਪ, ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਕਾਰੋਬਾਰ ਨੂੰ ਗੰਭੀਰਤਾ ਨਾਲ ਲੈਂਦੇ ਹੋ ਤੇ ਮੈਂ ਆਪਣੇ ਕੰਮ ਨੂੰ ਗੰਭੀਰਤਾ ਨਾਲ ਲੈਂਦਾ ਹਾਂ।'