by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਤੇ ਪੰਜਾਬ ਦੀਆਂ ਸਰਕਾਰਾਂ ਦਰਮਿਆਨ ‘ਨਾਲੇਜ ਸ਼ੇਅਰਿੰਗ ਸਮਝੌਤਾ’ ਕੀਤਾ ਗਿਆ। ਇਸ ਸਮਝੌਤੇ ਮਗਰੋਂ ਪੰਜਾਬ ਦੀ ‘ਆਪ’ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰ ਕੇ ਵਧਾਈ ਦਿੱਤੀ, ਜਿਨ੍ਹਾਂ ’ਚ ਜ਼ਿਆਦਾਤਰ ਟਵੀਟ ਹਿੰਦੀ ’ਚ ਹਨ।
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਸਾਰੇ ਹਿੰਦੀ ’ਚ ਕੀਤੇ ਗਏ ਰੀ-ਟਵੀਟਸ ਪੰਜਾਬ ਦੇ ਵਿਧਾਇਕਾਂ ਵੱਲੋਂ ਦਿੱਲੀ ਦੀ ਟੀਮ ਵੱਲੋਂ ਆਪਣੇ ਗ਼ਲਤ ਫ਼ੈਸਲੇ ਨੂੰ ਜਾਇਜ਼ ਠਹਿਰਾਉਣ ਤੇ ਥੋਪਣ ਲਈ ਕੀਤੇ ਜਾ ਰਹੇ ਹਨ।
ਇਸ ਸਮਝੌਤੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ।