by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਇਕ ਮੰਦਰ ਵੱਲੋਂ ਕੱਢੀ ਗਈ ਰੱਥ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਰੱਥ ਯਾਤਰਾ ਦੌਰਾਨ ਕਰੰਟ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਹ ਲੋਕ ਇਕ ਹਾਈਟੈਂਸ਼ਨ ਟਰਾਂਸਮਿਸ਼ਨ ਲਾਈਨ ਦੇ ਸੰਪਰਕ 'ਚ ਆ ਗਏ ਸਨ।
ਪੁਲਿਸ ਨੇ ਦੱਸਿਆ ਰੱਥ ਨੂੰ ਮੋੜਿਆ ਜਾ ਰਿਹਾ ਸੀ ਤੇ ਇਸ ਦੌਰਾਨ ਉਹ ਉੱਪਰੋਂ ਲੰਘ ਰਹੀ ਬਿਜਲੀ ਦੀ ਇਕ ਤਾਰ ਦੇ ਸੰਪਰਕ 'ਚ ਆ ਗਿਆ, ਜਿਸ ਨਾਲ ਰੱਥ 'ਚ ਮੌਜੂਦ ਲੋਕਾਂ ਨੂੰ ਕਰੰਟ ਲੱਗ ਗਿਆ। ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।