by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਗਰਮੀ ਇੱਕ ਵਾਰ ਫਿਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਰਿਕਾਰਡ ਤੋੜ ਰਹੀ ਹੈ। ਹਾਲਾਂਕਿ ਕਈ ਥਾਵਾਂ 'ਤੇ ਧੂੜ ਭਰੀ ਹਨੇਰੀ ਤੇ ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਇੱਕ ਵਾਰ ਫਿਰ ਤੋਂ ਗਰਮੀ ਵਧਣ ਲੱਗੀ ਹੈ। ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ ਤੇ ਕਈਆਂ ਦਾ ਤਾਪਮਾਨ 40 ਦੇ ਨੇੜੇ ਪਹੁੰਚ ਗਿਆ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਤੇ ਪਟਿਆਲਾ ਦਾ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਅੰਮ੍ਰਿਤਸਰ ਤੇ ਜਲੰਧਰ ਦਾ ਤਾਪਮਾਨ 39 ਡਿਗਰੀ ਤੋਂ ਵੱਧ, ਪਰ 40 ਡਿਗਰੀ ਤੋਂ ਘੱਟ ਹੈ।