by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਛੀਵਾੜਾ ਪੁਲਿਸ ਵਲੋਂ 2 ਦਿਨ ਪਹਿਲਾਂ ਅਨਾਜ ਮੰਡੀ 'ਚ ਇਕ ਆੜ੍ਹਤੀ ਦੇ ਫੜ ’ਚੋਂ ਪਹਿਰੇਦਾਰ ਨੂੰ ਬੰਧਕ ਬਣਾ ਜੋ ਕਣਕ ਦੀਆਂ ਬੋਰੀਆਂ ਚੋਰੀ ਕੀਤੀਆਂ ਸਨ। ਇਸ ਮਾਮਲੇ ਵਿਚ ਗਿਰੋਹ ਦੇ 2 ਮੈਂਬਰ ਕਾਬੂ ਕਰ ਲਏ ਗਏ ਹਨ ਜਿਨ੍ਹਾਂ ਦੀ ਪਹਿਚਾਣ ਨਿਰਮਲ ਸਿੰਘ ਵਾਸੀ ਤਲਵੰਡੀ ਸੱਲਾ ਤੇ ਜਗਤਾਰ ਸਿੰਘ ਵਾਸੀ ਟਾਂਡਾ ਵਜੋਂ ਹੋਈ ਹੈ।
ਥਾਣਾ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ਮਾਛੀਵਾੜਾ ਅਨਾਜ ਮੰਡੀ ਦੇ ਆੜ੍ਹਤੀ ਸ਼ਕਤੀ ਆਨੰਦ ਦੀ ਦੁਕਾਨ ਤੋਂ ਇਕ ਕੈਂਟਰ 'ਚ ਤਿੰਨ ਵਿਅਕਤੀ ਆਏ ਜਿਨ੍ਹਾਂ ਨੇ ਉੱਥੋਂ 85 ਬੋਰੀਆਂ ਕਣਕ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਪਰਚਾ ਦਰਜ ਕਰਕੇ ਇਸ ਮਾਮਲੇ ਵਿਚ ਨਿਰਮਲ ਸਿੰਘ ਨੂੰ ਕਾਬੂ ਕਰ ਲਿਆ ਗਿਆ ਤੇ ਉਸ ਤੋਂ ਪੁੱਛਗਿੱਛ ਦੌਰਾਨ ਇਸ ਗਿਰੋਹ ਦਾ ਮੁੱਖ ਸਰਗਨਾ ਜਗਤਾਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।