ਬੇਅਦਬੀਆਂ ਦੇ ਇਨਸਾਫ਼ ਲਈ ਟਾਵਰ ‘ਤੇ ਚੜ੍ਹਿਆ ਨੌਜਵਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਇਨਸਾਫ਼ ਲਈ ਬਾਘਾ ਪੁਰਾਣਾ ਦੇ ਪਿੰਡ ਰੋਡੇ ਵਿਖੇ ਇਕ ਨੌਜਵਾਨ ਟਾਵਰ 'ਤੇ ਚੜ੍ਹ ਗਿਆ ਹੈ। ਉਕਤ ਨੌਜਵਾਨ ਦਾ ਨਾਂ ਬਲਵਿੰਦਰ ਸਿੰਘ ਹੈ, ਜੋ ਕਿ ਮੋਗਾ ਦੇ ਪਿੰਡ ਕੋਕਰੀ ਫੂਲਾ ਸਿੰਘ ਦਾ ਰਹਿਣ ਵਾਲਾ ਹੈ।

ਨੌਉਸ ਨੇ ਮੰਗ ਕੀਤੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਕਿਸੇ ਜੇਲ੍ਹ 'ਚ ਤਬਦੀਲ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਵੇ। ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਏ ਜਾਣ। ਜਦੋਂ ਤੱਕ ਬੇਅਦਬੀਆਂ ਦੇ ਮਾਮਲਿਆਂ ਬਾਰੇ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਟਾਵਰ ਤੋਂ ਹੇਠਾਂ ਨਹੀਂ ਉਤਰੇਗਾ।