by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਭਗਵੰਤ ਮਾਨ ਦੀ ਸਰਕਾਰ ਨੇ ਜੁਗਾੜੂ ਰੇਹੜੀਆਂ ਤੋਂ ਬਾਅਦ ਹੁਣ ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਸੜਕਾਂ ਦੇ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ।
ਜਾਰੀ ਕੀਤੇ ਗਏ ਪੱਤਰ ’ਚ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਵੀ ਸੜਕਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਰੇਹੜੀਆਂ-ਫੜੀਆਂ ਲਗਾਈਆਂ ਹਨ, ਉਨ੍ਹਾਂ ਨੂੰ ਹਟਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ, ਨਗਰ ਪੰਚਾਇਤਾਂ ਅਤੇ ਪੰਚਾਇਤਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।