ਡਰੱਗ ਮਾਮਲਾ : ਬਿਕਰਮ ਮਜੀਠੀਆ ਤੇ ਗੈਂਗਸਟਰ ਤੋਂ ਜਾਨ ਨੂੰ ਖ਼ਤਰਾ ਦੱਸ ਗਵਾਹ ਨੇ ਮੰਗੀ ਸੁਰੱਖਿਆ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡਰੱਗ ਰੈਕੇਟ ਮਾਮਲੇ ਵਿਚ ਬਿਕਰਮ ਮਜੀਠੀਆ ਖ਼ਿਲਾਫ ਦਰਜ ਮਾਮਲੇ ਵਿਚ ਮੁੱਖ ਗਵਾਹ ਤੇ ਸਾਬਕਾ ਵਿਧਾਇਕ ਅਮਰਪਾਲ ਅਜਨਾਲਾ ਉਰਫ ਬੋਨੀ ਨੇ ਉਨ੍ਹਾਂ ਦੀ ਵਾਪਿਸ ਲਈ ਗਈ ਸੁਰੱਖਿਆ ਮੁੜ ਬਹਾਲ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਹਾਲਾਂਕਿ ਡਰਗ ਮਾਮਲੇ 'ਚ ਉਹ ਗਵਾਹ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲਦੀਆਂ ਰਹੀਆਂ ਹਨ ਬਾਵਜੂਦ ਇਸ ਦੇ ਪੰਜਾਬ ਸਰਕਾਰ ਨੇ ਹਾਲ ਹੀ ਵਿਚ ਹੁਕਮ ਜਾਰੀ ਕਰ ਕੇ ਉਨ੍ਹਾਂ ਦੀ ਸੁਰੱਖਿਆ ਵੀ ਹਟਾ ਲਈ ਹੈ।

ਬੋਨੀ ਅਨੁਸਾਰ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਬਿਕਰਮ ਮਜੀਠੀਆ, ਉਨ੍ਹਾਂ ਦੇ ਸਾਥੀਆਂ ਅਤੇ ਗੈਂਗਸਟਰ ਤੋਂ ਜਾਨ ਨੂੰ ਖ਼ਤਰਾ ਹੈ ਇਸ ਲਈ ਉਨ੍ਹਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ।