by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨ ਭਵਨ ’ਚ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸ ਦੇ ਸਾਂਝੇ ਸੰਮੇਲਨ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਮੰਤਰੀ ਕੇਜਰੀਵਾਲ, ਛੱਤੀਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਅਤੇ ਜੱਜਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਵਿਚ ਵੀ ਕਾਨੂੰਨੀ ਸਿੱਖਿਆ ਕੌਮਾਂਤਰੀ ਮਾਪਦੰਡਾਂ ਮੁਤਾਬਕ ਹੋਵੇ, ਇਹ ਸਾਡੀ ਜ਼ਿੰਮੇਵਾਰੀ ਹੈ। ਸਾਡੀਆਂ ਅਦਾਲਤਾਂ ’ਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਇਸ ਨਾਲ ਦੇਸ਼ ਦੇ ਆਮ ਨਾਗਰਿਕਾਂ ਨੂੰ ਨਿਆਂ ਪ੍ਰਣਾਲੀ ’ਚ ਭਰੋਸਾ ਵਧੇਗਾ, ਉਹ ਉਸ ਨਾਲ ਜੁੜਿਆ ਮਹਿਸੂਸ ਕਰਨਗੇ।