by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਥਾਣਾ ਸ਼ਿਮਲਾਪੁਰੀ ਦੇ ਤਹਿਤ ਪੈਂਦੇ ਬਿਜਲੀ ਘਰ ਦੇ ਚੌਂਕੀਦਾਰ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਥਾਣਾ ਸ਼ਿਮਲਾਪੁਰੀ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਥਰਾਮ ਪੁੱਤਰ ਬਿੱਛੂ ਰਾਮ (45) ਦੀ ਅਚਾਨਕ ਮੌਤ ਹੋ ਗਈ ਹੈ, ਜੋ ਬਿਜਲੀ ਬੋਰਡ ਵਿਚ ਚੌਂਕੀਦਾਰੀ ਦਾ ਕੰਮ ਕਰਦਾ ਸੀ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਰਥਰਾਮ ਚੌਂਕੀਦਾਰੀ ਕਰਨ ਉਪਰੰਤ ਸੌਂ ਗਿਆ ਤੇ ਸਵੇਰੇ ਉਸ ਦੀ ਮੌਤ ਦੀ ਸੂਚਨਾ ਮਿਲੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।