by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ 'ਚ ਹੋਈ ਹਿੰਸਕ ਝੜਪ ਦੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੁਲਿਸ ਨੇ ਪਰਵਾਨਾ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪਰਵਾਨਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਬਰਜਿੰਦਰ 'ਤੇ ਲੋਕਾਂ ਨੂੰ ਵਿਰੋਧ ਪ੍ਰਦਰਸ਼ਨ ਲਈ ਉਕਸਾਉਣ ਦਾ ਦੋਸ਼ ਹੈ 'ਤੇ ਜਦੋਂ ਵਿਰੋਧ ਹਿੰਸਕ ਝੜਪ 'ਚ ਬਦਲ ਗਿਆ ਤਾਂ ਉਹ ਖੁਦ ਮੌਕੇ ਤੋਂ ਫਰਾਰ ਹੋ ਗਿਆ।
ਜ਼ਿਕਰਯੋਗ ਹੈ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਬਾਹਰ 2 ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਕਈ ਲੋਕ ਜ਼ਖਮੀ ਹੋ ਗਏ ਸਨ। ਇਸ ਝੜਪ ਦੌਰਾਨ ਸ਼ਰੇਆਮ ਤਲਵਾਰਾਂ ਉਠਾਈਆਂ ਗਈਆਂ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।