by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਮੰਤਰੀ ਮੰਡਲ ਦੀ ਬੈਠਕ ਪੰਜਾਬ ਸਿਵਲ ਸਕੱਤਰੇਤ 'ਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਜਨਾਨੀਆਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਫ਼ੈਸਲਾ ਕੀਤਾ ਲਿਆ ਜਾ ਸਕਦਾ ਹੈ। ਇਹ ਵੀ ਚਰਚਾ ਜ਼ੋਰਾਂ 'ਤੇ ਹੈ ਕਿ ਇਸ ਵਿਚ ਮੁੱਖ ਮੰਤਰੀ ਸਾਥੀ ਮੰਤਰੀਆਂ ਨਾਲ ਵਿਧਾਇਕਾਂ ਦੀ ਕਮਾਈ ’ਤੇ ਲੱਗਣ ਵਾਲੇ ਟੈਕਸ ਸਬੰਧੀ ਵੀ ਸਲਾਹ-ਮਸ਼ਵਰਾ ਕਰ ਸਕਦੇ ਹਨ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤੀਜੀ ਗਾਰੰਟੀ ਪੂਰੀ ਕੀਤੀ ਜਾ ਸਕਦੀ ਹੈ।