by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਘੰਟਾਘਰ ਚੌਂਕ ਨੇੜੇ ਭਾਜਪਾ ਦਫ਼ਤਰ ਵਿਚ ਤਾਇਨਾਤ ਕਾਂਸਟੇਬਲ ਦੀ ਭੇਤਭਰੇ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਕੁਲਵੰਤ ਸਿੰਘ (52) ਹੈ, ਮੂਲਰੂਪ ਵਿਚ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ।
ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਭਾਜਪਾ ਦੇ ਦਫ਼ਤਰ ’ਚ ਤਾਇਨਾਤ ਸੀ, ਜਿੱਥੇ ਡਿਊਟੀ ਦੌਰਾਨ ਅਚਾਨਕ ਉਸ ਦੀ ਹਾਲਤ ਵਿਗੜ ਗਈ, ਜਿਸ ਲਈ ਲੋਕ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਗਏ ਪਰ ਉੱਥੇ ਪੁੱਜਣ ਤੱਕ ਉਸ ਦੀ ਮੌਤ ਹੋ ਗਈ ਸੀ।