by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਸਬੰਧੀ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਸਬੰਧੀ ਦੋ ਹਫ਼ਤਿਆਂ ਵਿੱਚ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2 ਹਫ਼ਤੇ ਦਾ ਸਮਾਂ ਦਿੱਤਾ ਹੈ 'ਤੇ ਕਿਹਾ ਹੈ ਕਿ ਇਸ ਸਮੇਂ ਦੇ ਅੰਦਰ-ਅੰਦਰ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਲਿਆ ਜਾਵੇ।
ਦੱਸਣਯੋਗ ਹੈ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਲਗਭਗ 26 ਸਾਲ ਤੋਂ ਜੇਲ੍ਹ 'ਚ ਕੈਦ ਹੈ ਅਤੇ ਇਸ ਦੇ ਆਧਾਰ 'ਤੇ ਹੀ ਆਪਣੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ।