by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਲੋਕ ਹੁਣ ਬਜਟ 'ਤੇ ਆਪਣੀ ਰਾਏ ਰੱਖ ਸਕਣਗੇ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਪੋਰਟਲ ਲਾਂਚ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਦਾ ਕਹਿਣਾ ਹੈ ਕਿ ਇਸ ਵਾਰ ਜਨਤਾ ਬਜਟ 'ਤੇ ਆਪਣੀ ਰਾਏ ਦੇ ਸਕੇਗੀ ਅਤੇ ਆਪਣੇ ਹਿਸਾਬ ਨਾਲ ਖ਼ੁਦ ਆਪਣਾ ਬਜਟ ਬਣਾ ਸਕੇਗੀ।
ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਵੱਲੋਂ ਇਹ ਵੱਡੀ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਲੋਕ ਆਪਣੀ ਰਾਏ ਦੇ ਸਕਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ, ਜਦੋਂ ਸਰਕਾਰ ਲੋਕਾਂ ਦੀ ਰਾਏ ਪੁੱਛਣਾ ਚਾਹੁੰਦੀ ਹੈ।