by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਪ੍ਰਵਾਸੀ ਪੰਜਾਬੀ ਸੂਬੇ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਉਣਗੇ। ਵੱਖ-ਵੱਖ ਦੇਸ਼ਾਂ ਤੋਂ ਆਏ ਐੱਨ. ਆਰ. ਆਈਜ਼ ਨੇ ਮੁੱਖ ਮੰਤਰੀ ਨਾਲ ਲੰਬੀ ਬੈਠਕ ਕੀਤੀ, ਜਿਸ 'ਚ ਅਪ੍ਰਵਾਸੀਆਂ ਦੇ ਵੱਖ-ਵੱਖ ਮਸਲਿਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਐੱਨ. ਆਰ. ਆਈਜ਼ ਭਰਾਵਾਂ ਨੇ ਉਨ੍ਹਾਂ ਨੂੰ ਪੰਜਾਬ ਦੀ ਬਿਹਤਰੀ ਲਈ ਯੋਗਦਾਨ ਖੁੱਲ੍ਹ ਕੇ ਪਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਪ੍ਰਵਾਸੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਹਰੇਕ ਖੇਤਰ ਵਿਚ ਆਪਣਾ ਨਾਂ ਰੌਸ਼ਨ ਕੀਤਾ ਹੈ। ਭਗਵੰਤ ਮਾਨ ਨੇ ਐੱਨ. ਆਰ. ਆਈਜ਼ ਨੂੰ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਾਸਕੀ ਰੁਕਾਵਟਾਂ ਤੋਂ ਘਬਰਾਉਣ ਦੀ ਲੋੜ ਨਹੀਂ। ਉਹ ਪੰਜਾਬ ਵਿਚ ਪੈਸਾ ਲਗਾਉਣ।