by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ, ਬਿੰਦੀ, ਲਗਾਂ-ਮਾਤਰਾਂ ਨਵੇਂ ਸਿਰਿਓਂ ਜੋੜਨ ਦੇ ਮਾਮਲੇ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਵੱਡਾ ਫ਼ੈਸਲਾ ਲੈ ਲਿਆ ਗਿਆ ਹੈ।
ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਦੋਸ਼ੀ ਕਰਾਰ ਕਰਦੇ ਹੋਏ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਆਨਲਾਈਨ ਤੇ ਆਫਲਾਈਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੀ ਛਪਾਈ ਬੰਦ ਕਰਨ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰਾ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਜਾਵੇ ਅਤੇ ਇਸ ਮਨਮਤੀ ਕੰਮ ਪਿੱਛੇ ਆਪਣਾ ਪੱਖ ਰੱਖੇ ਕਿ ਉਸ ਨੇ ਅਜਿਹਾ ਕਿਉਂ ਕੀਤਾ।