by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਲੀਡਰਸ਼ਿਪ ਦੀਆਂ ਚਿੰਤਾਵਾਂ 'ਚ ਵਾਧਾ ਕਰਨ ਵਾਲੇ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਪਾਰਟੀ ਦੇ ਨੇਤਾਵਾਂ ਵਿਚਕਾਰ ਘਮਾਸਾਨ ਮਚਿਆ ਹੋਇਆ ਹੈ। ਸੁਨੀਲ ਜਾਖੜ ਹੁਣ 13 ਤੋਂ 15 ਮਈ ਦਰਮਿਆਨ ਉਦੇਪੁਰ ਵਿਚ ਹੋਣ ਵਾਲੇ ਕਾਂਗਰਸ ਦੇ ਚਿੰਤਨ ਕੈਂਪ ਦੌਰਾਨ ਪਾਰਟੀ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਸਕਦੇ ਹਨ।
ਉਦੇਪੁਰ 'ਚ ਹੋਣ ਵਾਲੇ ਚਿੰਤਨ ਕੈਂਪ ’ਚ ਜਾਖੜ ਨੂੰ ਸੱਦਿਆ ਨਹੀਂ ਗਿਆ। ਜਾਖੜ ਦਾ ਮੰਨਣਾ ਹੈ ਕਿ ਜਦੋਂ ਉਨ੍ਹਾਂ ਨੇ ਕੋਈ ਗਲਤੀ ਕੀਤੀ ਹੀ ਨਹੀਂ ਸੀ ਤਾਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਕਿਉਂ ਜਾਰੀ ਕੀਤਾ ਗਿਆ।
ਇਸ ਨੋਟਿਸ ਦਾ ਉਨ੍ਹਾਂ ਜਵਾਬ ਵੀ ਨਹੀਂ ਦਿੱਤਾ ਸੀ। ਜਾਖੜ ਨੇ ਇਸ ਤੋਂ ਬਾਅਦ ਸਪਸ਼ਟ ਕਰ ਦਿੱਤਾ ਕਿ ਉਹ ਸੋਨੀਆ ਗਾਂਧੀ ਜਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਕਰਨਗੇ। ਉਹ ਆਪਣੀ ਗੱਲ ਮੀਡੀਆ ਰਾਹੀਂ ਕਾਂਗਰਸ ਹਾਈਕਮਾਨ ਦੇ ਸਾਹਮਣੇ ਰੱਖਣਗੇ।