by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ’ਚ ਇਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ। ਜਾਣਕਾਰੀ ਅਨੁਸਾਰ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ 61 ਹੋਰ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ। ਹੁਣ ਤੱਕ ਯੂਨੀਵਰਸਿਟੀ ’ਚ ਕੋਰੋਨਾ ਪਾਜ਼ੇਟਿਵ ਪਾਰਟੀ ਕੇਸਾਂ ਦੀ ਗਿਣਤੀ 122 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ 46 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਪਹਿਲਾਂ ਯੂਨੀਵਰਸਿਟੀ 'ਚ 7 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਮਿਲੇ ਸਨ। ਦੱਸਣਯੋਗ ਹੈ ਕਿ ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,205 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 4,30,88,118 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 19,509 'ਤੇ ਪਹੁੰਚ ਗਈ। ਦੇਸ਼ 'ਚ ਸੰਕਰਮਣ ਨਾਲ 31 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,920 ਹੋ ਗਈ।