by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਪੰਜਾਬ ਵਜਾਰਤ ਦੀ ਮੀਟਿੰਗ 'ਚ ਵਿੱਤੀ ਮਾਮਲਿਆਂ ਬਾਰੇ ਕਈ ਅਹਿਮ ਫੈ਼ਸਲੇ ਲਏ। ਪਹਿਲਾ, ਨਰਮੇ ਦੇ ਨੁਕਸਾਨ ਲਈ 41 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ। ਦੂਜਾ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਜੁਰਮਾਨਾ ਮਾਫ਼ੀ ਨੂੰ ਮਨਜ਼ੂਰੀ ਦੇ ਦਿੱਤੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਭਗਵੰਤ ਸਿੰਘ ਮਾਨ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਸੀਐਮ ਮਾਨ ਇੱਥੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ। ਮ