by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ’ਚ ਲਾਗੂ ਕਰਨ ਲਈ ‘ਆਪ’ ਸਰਕਾਰ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨਾਲ ਪਹਿਲੀ ਵੱਡੀ ਮੀਟਿੰਗ ਕਰਨ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਦੇ ਇਕ ਰਿਜ਼ੋਰਟ ’ਚ ਹੋਵੇਗੀ, ਜਿਸ ਦੇ ਲਈ ਪ੍ਰਸ਼ਾਸਨ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਇਸ ਮੀਟਿੰਗ ’ਚ 2500 ਦੇ ਕਰੀਬ ਸਰਕਾਰੀ ਸਕੂਲ ਮੁਖੀ, ਡੀ. ਈ. ਓ., ਡਿਪਟੀ ਡੀ. ਈ. ਓ., ਬੀ. ਪੀ. ਈ. ਓ. ਸ਼ਾਮਲ ਹੋਣਗੇ, ਜਿਸ ਦੇ ਲਈ ਪ੍ਰਬੰਧ ਕੀਤੇ ਜਾ ਰਹੇ ਹਨ।