by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਆਗੂ ਬੱਗਾ ਦੀ ਗ੍ਰਿਫ਼ਤਾਰੀ ਮਾਮਲੇ 'ਚ ਹਰਿਆਣਾ 'ਤੇ ਦਿੱਲੀ ਦੀ ਪੁਲਿਸ ਨੇ ਪੰਜਾਬ ਪੁਲਿਸ ਦੀ ਕਾਰਵਾਈ 'ਚ ਜੋ ਦਖ਼ਲ-ਅੰਦਾਜ਼ੀ ਕੀਤੀ ਹੈ, ਉਹ ਬੇਹੱਦ ਹੀ ਗਲਤ ਹੈ।
ਉਨ੍ਹਾਂ ਕਿਹਾ ਕਿ ਅਦਾਲਤ ਨੂੰ ਮੰਗ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਦਾ ਉਸ ਨੂੰ ਸਬਕ ਸਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਕਾਨੂੰਨ ਦੇ ਮੁਤਾਬਕ ਚੱਲੇਗਾ ਨਾ ਕਿ ਗੁੰਡਾਗਰਦੀ ਨਾਲ। ਉਨ੍ਹਾਂ ਕਿਹਾ ਕਿ ਤੇਜਿੰਦਰ ਪਾਲ ਸਿੰਘ ਬੱਗਾ 'ਤੇ ਵੱਖ-ਵੱਖ ਸੂਬਿਆਂ 'ਚ ਵੱਖ-ਵੱਖ ਮੁਕੱਦਮੇ ਚੱਲ ਰਹੇ ਹਨ 'ਤੇ ਇਸ ਤਰ੍ਹਾਂ ਦੇ ਵਿਅਕਤੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ।