by jaskamal
ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ PRTC ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫ਼ੌਤ ਹੋ ਜਾਣ 'ਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ।
ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।