by jaskamal
ਨਿਊਜ਼ ਡੈਸਕ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਤੇ ਉਸਦੇ ਸਾਥੀ ਕੁਦਰਤਦੀਪ ਸਿੰਘ ਦੀ ਅਦਾਲਤ 'ਚ ਸੁਣਵਾਈ ਹੋਈ। ਕਪੂਰਥਲਾ ਜੇਲ੍ਹ 'ਚ ਬੰਦ ਭੁਪਿੰਦਰ ਹਨੀ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਕਰਵਾਈ ਗਈ। ਕੁਦਰਤ ਦੀਪ ਅਦਾਲਤ 'ਚ ਪੇਸ਼ ਨਹੀਂ ਹੋਇਆ। ਅਦਾਲਤ ਨੇ ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ 'ਚ ਵਾਧਾ ਕਰ ਦਿੱਤਾ ਹੈ। 27 ਮਈ ਨੂੰ ਅਗਲੀ ਸੁਣਵਾਈ ਹੋਵੇਗੀ।
ਕੁਦਰਤ ਦੀਪ ਦੀ ਗ੍ਰਿਫ਼ਤਾਰੀ ਲਈ ਦੁਬਾਰਾ ਵਾਰੰਟ ਜਾਰੀ ਕੀਤੇ ਗਏ ਹਨ। ਇਨਫੋਰਸਮੈਂਟ ਡਾਇਰੈਕਟਰ ਨੇ ਭੁਪਿੰਦਰ ਹਨੀ ਨੂੰ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਸੀ। ਈਡੀ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਵਿੱਚ ਭੁਪਿੰਦਰ ਹਨੀ ਦੇ ਨਾਲ ਉਸ ਦੇ ਸਾਥੀ ਕੁਦਰਤਦੀਪ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ।