by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 18 ਮਈ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਨੇ ਮੋਹਾਲੀ ਬੰਬ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ 'ਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।