by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਕਟੜਾ ਮੁਹੱਲਾ ਬਸਤੀ ਦਾਨਿਸ਼ਮੰਦਾਂ 'ਚ ਇਕ ਔਰਤ ਨੇ ਫਾਹ ਲਾ ਕੇ ਆਤਮ ਹੱਤਿਆ ਕਰ ਲਈ । ਮ੍ਰਿਤਕ ਔਰਤ ਦੀ ਪਛਾਣ ਕੁਰਨਾ ਪਤਨੀ ਰਵੀ ਡਾਲੀਆ ਵਜੋਂ ਹੋਈ ਹੈ। ਏ. ਐੱਸ. ਆਈ. ਅਵਤਾਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕਾ ਦੇ ਪਿਤਾ ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦੀ ਧੀ ਦੇ ਵਿਆਹ ਨੂੰ ਲਗਭਗ 9 ਸਾਲ ਹੋ ਚੁੱਕੇ ਹਨ ਅਤੇ ਉਸ ਦੇ ਬੇਟੀ ਅਤੇ ਬੇਟਾ ਹੈ।
ਵਿਆਹ ਤੋਂ ਬਾਅਦ ਹੀ ਉਸ ਦੀ ਧੀ ਨੂੰ ਪਤੀ ਅਤੇ ਸੱਸ ਸੁਨੀਤਾ ਤੰਗ ਪਰੇਸ਼ਾਨ ਕਰਨ ਲੱਗੇ। ਕਈ ਵਾਰ ਇਸ ਗੱਲ ਨੂੰ ਲੈ ਕੇ ਰਾਜ਼ੀਨਾਮੇ ਵੀ ਹੋਏ ਪਰ ਉਨ੍ਹਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦਾ ਸਿਲਸਿਲਾ ਜਾਰੀ ਰਿਹਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।