by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਵਿਖੇ ਹਲਕਾ ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ 'ਤੇ ਪੰਜਾਬ ਸਰਕਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਬਾਜਵਾ ਨੇ ਸੋਸ਼ਲ ਮੀਡੀਆ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਵੀਡੀਓ ਸਾਂਝੀ ਕਰ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ।
ਦਰਅਸਲ ਇਸ ਵੀਡੀਓ ਵਿੱਚ ਕੇਜਰੀਵਾਲ ਕਹਿ ਰਹੇ ਹਨ ਕਿ ਜੇਕਰ ਸਾਡਾ ਮੁੱਖ ਮੰਤਰੀ ਈਮਾਨਦਾਰ ਹੋਵੇ ਅਤੇ ਨਸ਼ਾ ਤਸਕਰਾਂ ਨਾਲ ਨਹੀਂ ਮਿਲਿਆ ਹੋਇਆ ਤਾਂ ਡੀ.ਜੀ. ਪੀ. ਨੂੰ ਆਦੇਸ਼ ਦੇਵੇਗਾ ਕਿ 10 ਦਿਨਾਂ ਦੇ ਅੰਦਰ ਇਕ-ਇਕ ਨਸ਼ਾ ਤਸਕਰ ਜੇਲ੍ਹ 'ਚ ਬੰਦ ਕਰ ਦਿਓ।