by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸਾਬਕਾ ਮੇਅਰ 'ਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਕਾਲੀ ਦਲ ਨੂੰ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ। ਚੋਣਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹਰਾ ਕੇ ਕੁਲਵੰਤ ਸਿੰਘ ਨੇ ਵੱਡੇ ਮਾਰਜਨ ਨਾਲ ਮੋਹਾਲੀ ਜ਼ਿਲ੍ਹੇ ਤੋਂ ਜਿੱਤ ਹਾਸਲ ਕੀਤੀ ਸੀ।