by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਦੀ ਸਿੰਘ ਦੀ ਰਿਹਾਈ ਲਈ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਪੰਥਕ ਧਿਰਾਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਜਦੋਂ ਸ੍ਰੀ ਹਰਿਮੰਦਰ ਸਾਹਿਬ ਉਤੇ ਹਮਲਾ ਕੀਤਾ ਗਿਆ।
ਦਿੱਲੀ 'ਚ ਸਿੱਖ ਕਤਲੇਆਮ ਕੀਤਾ ਗਿਆ। ਉਸ ਦਰਦ ਨੂੰ ਮਹਿਸੂਸ ਕਰਦੇ ਹੋਏ ਅਨੇਕਾਂ ਸਿੰਘ ਇਨਸਾਫ਼ ਲਈ ਸਰਗਰਮ ਹੋਏ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਨਾਜਾਇਜ਼ ਫਸਾਇਆ ਗਿਆ। ਉਨ੍ਹਾਂ ਵਿਚ 22 ਸਿੱਖ ਕੈਦੀ ਜਿਨ੍ਹਾਂ ਵਿੱਚ 9 ਅਜਿਹੇ ਹਨ ਜੋ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ।
ਪ੍ਰਕਾਸ਼ ਪੁਰਬ ਮੌਕੇ 7 ਕੈਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਪਰ ਕੋਈ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਨੇ ਕਿਹਾ ਕਿ 3 ਮਤੇ ਪੇਸ਼ ਕੀਤੇ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਵਫਦਾਂ ਦੇ ਰੂਪ ਵਿੱਚ ਵੱਖ-ਵੱਖ ਗਵਰਨਰਾਂ ਨੂੰ ਤੇ ਰਾਸ਼ਟਰਪਤੀ ਨੂੰ ਮਿਲਿਆ ਜਾਵੇਗਾ।